ਕੰਵਰ ਸੰਧੂ ਨੂੰ ਡੂੰਘਾ ਸਦਮਾ, ਬੇਟੇ ਦਾ ਦਿਹਾਂਤ

ਕੰਵਰ ਸੰਧੂ ਨੂੰ ਡੂੰਘਾ ਸਦਮਾ, ਬੇਟੇ ਦਾ ਦਿਹਾਂਤ

0 15526

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਖਰੜ ਤੋਂ ਉਮੀਦਵਾਰ ਕੰਵਰ ਸੰਧੂ ਨੂੰ ਡੂੰਘਾ ਸਦਮਾ ਲੱਗਾ ਹੈ। ਕੰਵਰ ਸੰਧੂ ਦੇ ਬੇਟੇ ਕਰਨ ਸੰਧੂ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਮੌਤ ਤੋਂ ਕੁਝ ਘੰਟੇ ਪਹਿਲਾਂ ਹੀ ਕਰਨ ਸੰਧੂ ਨੇ ਆਪਣੇ ਪਿਤਾ ਦੇ ਇਕ ਟਵੀਟ ਨੂੰ ਰੀਟਵੀਟ ਕੀਤਾ ਸੀ। ਕਰਨ ਸੰਧੂ ਸ਼ਾਦੀਸ਼ੁਦਾ ਸੀ ਅਤੇ ਪਿਛਲੇ ਕਾਫੀ ਸਮੇਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ। ਕੰਵਰ ਸੰਧੂ ਵੀ ਆਪਣੇ ਬੇਟੇ ਕੋਲ ਆਉਂਦੇ-ਜਾਂਦੇ ਰਹਿੰਦੇ ਸਨ। ਕਰਨ ਸੰਧੂ ਦੀ ਮੌਤ ਤੋਂ ਬਾਅਦ ਮੀਡੀਆ ਅਤੇ ਸਿਆਸਤ ਜਗਤ ਦੀਆਂ ਹਸਤੀਆਂ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਆਮ ਆਦਮੀ ਪਾਰਟੀ ਤੋਂ ਇਲਾਵਾ ਬਾਕੀ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਲਗਾਤਾਰ ਕੰਵਰ ਸੰਧੂ ਨੂੰ ਦਿਲਾਸਾ ਦਿੱਤਾ ਜਾ ਰਿਹਾ ਹੈ।