ਪੰਜਾਬੀਆਂ ਦੇ ਪਿਆਰ ਤੇ ਸਤਿਕਾਰ ਦੇ ਰਿਣੀ ਰਹਾਂਗੇ: ਪ੍ਰਨੀਤ ਕੌਰ

ਪੰਜਾਬੀਆਂ ਦੇ ਪਿਆਰ ਤੇ ਸਤਿਕਾਰ ਦੇ ਰਿਣੀ ਰਹਾਂਗੇ: ਪ੍ਰਨੀਤ ਕੌਰ

0 0

ਬਾਰਾਦਰੀ ਸਥਿਤ ਉੱਤਰੀ ਭਾਰਤ ਦੇ ਪ੍ਰਸਿੱਧ ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ ਦੇ ਪ੍ਰਧਾਨ ਵਿਨੋਦ ਢੁੰਡੀਆਂ, ਸਕੱਤਰ ਵਿਪਨ ਸ਼ਰਮਾ ਅਤੇ ਮੀਤ ਪ੍ਰਧਾਨ ਹਰਪ੍ਰੀਤ ਸੰਧੂ ਦੀ ਅਗਵਾਈ ਹੇਠ ਜਿਮਖਾਨਾ ਕਲੱਬ ਦੀ ਮੈਨੇਜਮੈਂਟ ਵੱਲੋਂ ਕਲੱਬ ਵਿਖੇ ਕੈ. ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ‘ਚ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ‘ਚ ਵਿਸ਼ੇਸ਼ ਤੌਰ ‘ਤੇ ਪ੍ਰਨੀਤ ਕੌਰ ਅਤੇ ਕਲੱਬ ਦੀ ਕੋਰ ਕਮੇਟੀ ਦੇ ਮੈਂਬਰ ਕੇ. ਕੇ. ਸ਼ਰਮਾ, ਸੰਜੀਵ ਸ਼ਰਮਾ ਬਿੱਟੂ ਤੇ ਹਨੀ ਸੇਖੋਂ ਓ. ਐੈੱਸ. ਡੀ. ਨੇ ਸ਼ਿਰਕਤ ਕੀਤੀ। ਪ੍ਰਨੀਤ ਕੌਰ ਨੇ ਬੋਲਦਿਆਂ ਕਿਹਾ ਕਿ ਉਹ ਪੰਜਾਬੀਆਂ ਵੱਲੋਂ ਦਿੱਤੇ ਪਿਆਰ ਤੇ ਸਤਿਕਾਰ ਦੇ ਸਾਰੀ ਉਮਰ ਰਿਣੀ ਰਹਿਣਗੇ, ਜਿਨ੍ਹਾਂ ਨੇ ਕਾਂਗਰਸ ਪਾਰਟੀ ‘ਚ ਵਿਸ਼ਵਾਸ ਦਿਖਾ ਕੇ ਕੈ. ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾਇਆ। ਉਨ੍ਹਾਂ ਨੂੰ ਕਲੱਬ ‘ਚ ਪਹੁੰਚ ਕੇ ਬਹੁਤ ਜ਼ਿਆਦਾ ਖੁਸ਼ੀ ਹੋਈ ਹੈ ਕਿਉਂਕਿ ਕਲੱਬ ਪਹਿਲਾਂ ਨਾਲੋਂ ਵੀ ਜ਼ਿਆਦਾ ਖੂਬਸੂਰਤ ਬਣ ਗਿਆ ਹੈ। ਕਲੱਬ ਦੇ ਸਕੱਤਰ ਵਿਪਨ ਸ਼ਰਮਾ ਨੇ ਕਿਹਾ ਕਿ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਜਿਮਖਾਨਾ ਕਲੱਬ ਦੇ ਚੀਫ ਪੈਟਰਨ ਮੈਂਬਰ ਹਨ। ਕਲੱਬ ਨੇ ਹਮੇਸ਼ਾ ਹੀ ਕਾਂਗਰਸ ਰਾਜ ‘ਚ ਤਰੱਕੀ ਕੀਤੀ ਹੈ। ਸਮੂਹ ਮੈਨੇਜਮੈਂਟ ਨੂੰ ਉਮੀਦ ਹੈ ਕਿ ਪਹਿਲਾਂ ਦੀ ਤਰ੍ਹਾਂ ਅੱਗੋਂ ਵੀ ਕੈਪਟਨ ਅਮਰਿੰਦਰ ਸਿੰਘ ਕਲੱਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਹਿਯੋਗ ਦੇਣਗੇ।