ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

0 0

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਪਿਛਲੇ 22 ਸਾਲਾਂ ਤੋਂ ਪਟਿਆਲਾ ਦੀ ਜੇਲ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਪ੍ਰਣਵ ਮੁਖਰਜੀ ਨਾਲ ਮੁਲਾਕਾਤ ਕੀਤੀ। ਐੱਸ. ਜੀ. ਪੀ. ਸੀ. ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਗਏ ਪੰਜ ਮੈਂਬਰੀ ਵਫਦ ਨੇ ਰਾਸ਼ਟਰਪਤੀ ਨੂੰ ਬਲੈਕ ਲਿਸਟ ਮਾਮਲੇ ਵਿਚ ਵੀ ਦਖਲ ਦੇਣ ਦੀ ਮੰਗ ਕੀਤੀ ਹੈ।ਇਸ ਤੋਂ ਇਲਾਵਾ ਕਮੇਟੀ ਨੇ ਗੁਰਦੁਆਰਾ ਗਿਆਨ ਗੋਦੜੀ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਨੂੰ ਵੀ ਰਾਸ਼ਟਰਪਤੀ ਅੱਗੇ ਰੱਖਿਆ।