Panjab

0 0

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਪਿਛਲੇ 22 ਸਾਲਾਂ ਤੋਂ ਪਟਿਆਲਾ ਦੀ ਜੇਲ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਪ੍ਰਣਵ ਮੁਖਰਜੀ ਨਾਲ ਮੁਲਾਕਾਤ ਕੀਤੀ। ਐੱਸ. ਜੀ. ਪੀ. ਸੀ. ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਗਏ ਪੰਜ ਮੈਂਬਰੀ ਵਫਦ ਨੇ ਰਾਸ਼ਟਰਪਤੀ ਨੂੰ ਬਲੈਕ ਲਿਸਟ ਮਾਮਲੇ ਵਿਚ ਵੀ ਦਖਲ ਦੇਣ ਦੀ ਮੰਗ ਕੀਤੀ ਹੈ।ਇਸ ਤੋਂ ਇਲਾਵਾ ਕਮੇਟੀ ਨੇ ਗੁਰਦੁਆਰਾ ਗਿਆਨ ਗੋਦੜੀ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਨੂੰ ਵੀ ਰਾਸ਼ਟਰਪਤੀ ਅੱਗੇ ਰੱਖਿਆ।

0 0

ਬਾਰਾਦਰੀ ਸਥਿਤ ਉੱਤਰੀ ਭਾਰਤ ਦੇ ਪ੍ਰਸਿੱਧ ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ ਦੇ ਪ੍ਰਧਾਨ ਵਿਨੋਦ ਢੁੰਡੀਆਂ, ਸਕੱਤਰ ਵਿਪਨ ਸ਼ਰਮਾ ਅਤੇ ਮੀਤ ਪ੍ਰਧਾਨ ਹਰਪ੍ਰੀਤ ਸੰਧੂ ਦੀ ਅਗਵਾਈ ਹੇਠ ਜਿਮਖਾਨਾ ਕਲੱਬ ਦੀ ਮੈਨੇਜਮੈਂਟ ਵੱਲੋਂ ਕਲੱਬ ਵਿਖੇ ਕੈ. ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ‘ਚ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ‘ਚ ਵਿਸ਼ੇਸ਼ ਤੌਰ ‘ਤੇ ਪ੍ਰਨੀਤ ਕੌਰ ਅਤੇ ਕਲੱਬ ਦੀ ਕੋਰ ਕਮੇਟੀ ਦੇ ਮੈਂਬਰ ਕੇ. ਕੇ. ਸ਼ਰਮਾ, ਸੰਜੀਵ ਸ਼ਰਮਾ ਬਿੱਟੂ ਤੇ ਹਨੀ ਸੇਖੋਂ ਓ. ਐੈੱਸ. ਡੀ. ਨੇ ਸ਼ਿਰਕਤ ਕੀਤੀ। ਪ੍ਰਨੀਤ ਕੌਰ ਨੇ ਬੋਲਦਿਆਂ ਕਿਹਾ ਕਿ ਉਹ ਪੰਜਾਬੀਆਂ ਵੱਲੋਂ ਦਿੱਤੇ ਪਿਆਰ ਤੇ ਸਤਿਕਾਰ ਦੇ ਸਾਰੀ ਉਮਰ ਰਿਣੀ ਰਹਿਣਗੇ, ਜਿਨ੍ਹਾਂ ਨੇ ਕਾਂਗਰਸ ਪਾਰਟੀ ‘ਚ ਵਿਸ਼ਵਾਸ ਦਿਖਾ ਕੇ ਕੈ. ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾਇਆ। ਉਨ੍ਹਾਂ ਨੂੰ ਕਲੱਬ ‘ਚ ਪਹੁੰਚ ਕੇ ਬਹੁਤ ਜ਼ਿਆਦਾ ਖੁਸ਼ੀ ਹੋਈ ਹੈ ਕਿਉਂਕਿ ਕਲੱਬ ਪਹਿਲਾਂ ਨਾਲੋਂ ਵੀ ਜ਼ਿਆਦਾ ਖੂਬਸੂਰਤ ਬਣ ਗਿਆ ਹੈ। ਕਲੱਬ ਦੇ ਸਕੱਤਰ ਵਿਪਨ ਸ਼ਰਮਾ ਨੇ ਕਿਹਾ ਕਿ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਜਿਮਖਾਨਾ ਕਲੱਬ ਦੇ ਚੀਫ ਪੈਟਰਨ ਮੈਂਬਰ ਹਨ। ਕਲੱਬ ਨੇ ਹਮੇਸ਼ਾ ਹੀ ਕਾਂਗਰਸ ਰਾਜ ‘ਚ ਤਰੱਕੀ ਕੀਤੀ ਹੈ। ਸਮੂਹ ਮੈਨੇਜਮੈਂਟ ਨੂੰ ਉਮੀਦ ਹੈ ਕਿ ਪਹਿਲਾਂ ਦੀ ਤਰ੍ਹਾਂ ਅੱਗੋਂ ਵੀ ਕੈਪਟਨ ਅਮਰਿੰਦਰ ਸਿੰਘ ਕਲੱਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਹਿਯੋਗ ਦੇਣਗੇ।

0 0

10 ਸਾਲ ਬਾਅਦ ਸੱਤਾ ‘ਚ ਆਈ ਕਾਂਗਰਸ ਸਰਕਾਰ ਪਹਿਲੇ ਦਿਨ ਤੋਂ ਹੀ ਵੱਡੇ ਫੈਸਲੇ ਲੈ ਰਹੀ ਹੈ। ਜਿੱਤਣ ਤੋਂ 9 ਦਿਨ ਬਾਅਦ ਸੋਮਵਾਰ ਨੂੰ ਇੱਥੇ ਪੰਜਾਬ ਭਵਨ ‘ਚ ਜ਼ਿਲਿਆਂ ਦੇ ਡੀ. ਸੀ. ਅਤੇ ਐੱਸ. ਐੱਸ. ਪੀ. ਨਾਲ ਹੋਈ ਪਹਿਲੀ ਬੈਠਕ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 4 ਹਫਤਿਆਂ ਅੰਦਰ ਪੰਜਾਬ ‘ਚੋਂ ਨਸ਼ਾ ਖਤਮ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਜੇਕਰ ਕਿਤੇ ਨਸ਼ਾ ਫੜਿਆ ਗਿਆ ਤਾਂ ਜਿੰਮੇਵਾਰੀ ਡੀ. ਸੀ. ਅਤੇ ਐੱਸ. ਐੱਸ. ਪੀ. ਦੀ ਹੀ ਹੋਵੇਗੀ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਇਨ੍ਹਾਂ ਚਾਰ ਹਫਤਿਆਂ ‘ਚ ਕਿੰਨੇ ਵੱਡੇ ਸਮੱਗਲਰਾਂ ‘ਤੇ ਕਾਰਵਾਈ ਹੋਵੇਗੀ ਅਤੇ ਨਸ਼ੇ ਦੇ ਖਾਤਮੇ ‘ਚ ਕਿੰਨੀ ਕੁ ਸਫਲਤਾ ਮਿਲੇਗੀ। ਹਾਂ ਇੰਨਾ ਜ਼ਰੂਰ ਹੈ ਕਿ ਕੈਪਟਨ ਦੇ ਇਸ ਫੈਸਲੇ ਨਾਲ ਨਸ਼ੇ ਦੇ ਸੌਦਾਗਰਾਂ ‘ਚ ਡਰ ਜ਼ਰੂਰ ਫੈਲ ਜਾਵੇਗਾ।
ਕੈਪਟਨ ਨੇ ਇਨ੍ਹਾਂ ਅਫਸਰਾਂ ਨੂੰ ਰੇਤ ਮਾਫੀਆ ਨੂੰ ਜੜ੍ਹ ਤੋਂ ਉਖਾੜਨ ਦੀ ਜਿੰਮੇਵਾਰੀ ਵੀ ਦਿੱਤੀ ਹੈ। ਇਸ ਤੋਂ ਇਲਾਵਾ ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੂੰ ਕਾਬੂ ਕਰਨ ਦੇ ਹੁਕਮ ਵੀ ਦਿੱਤੇ ਗਏ। ਭ੍ਰਿਸ਼ਟਾਚਾਰ ਖਿਲਾਫ ਨਕੇਲ ਕੱਸਣ ਲਈ ਤਿੰਨ ਦਿਨਾਂ ਅੰਦਰ ਚਾਰਜਸ਼ੀਟ ਦਾਖਲ ਕਰਨ ਦਾ ਸਮਾਂ ਤੈਅ ਕੀਤਾ ਗਿਆ ਹੈ। ਬੈਠਕ ‘ਚ ਮੁੱਖ ਮੰਤਰੀ ਨੇ ਨਸ਼ੇ ਦੇ ਮਾਮਲੇ ‘ਚ ਪੁਲਸ ਕਮਿਸ਼ਨਰਾਂ, ਐੱਸ. ਐੱਸ. ਪੀ, ਡੀ. ਐੱਸ. ਪੀ. ਅਤੇ ਥਾਣੇਦਾਰਾਂ ਨੂੰ ਸਪੱਸ਼ਟ ਕੀਤਾ ਕਿ ਪਿਛਲੇ ਸਮੇਂ ਦੌਰਾਨ ਨਸ਼ੇ ਦੇ ਮਾਮਲਿਆਂ ਨੂੰ ਲੈ ਕੇ ਡੀ. ਐੱਸ. ਪੀ. ਅਤੇ ਐੱਸ. ਐੱਚ. ਓ. ਸਮੇਤ ਵੱਖ-ਵੱਖ ਦਰਜੇ ਦੇ ਅਫਸਰਾਂ ਖਿਲਾਫ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਦੀ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਜਾਣਕਾਰੀ ਹੈ। ਉਨ੍ਹਾਂ ਨੇ ਅਜਿਹੇ ਅਫਸਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ ‘ਚ ਅਜਿਹਾ ਕੋਈ ਮਾਮਲਾ ਸਾਹਮਣੇ ਆਇਆ ਤਾਂ ਇਹ ਅਫਸਰ ਸਖਤ ਕਾਰਵਾਈ ਲਈ ਤਿਆਰ ਰਹਿਣ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਰਕਾਰੀ ਵਿਭਾਗ ‘ਚ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਗੈਰ-ਜ਼ਰੂਰੀ ਡਿਊਟੀ ਨਿਭਾ ਰਹੇ ਪੁਲਸ ਵਾਲਿਆਂ ਨੂੰ ਤੁਰੰਤ ਵਾਪਸ ਸੱਦਣ ਦੇ ਹੁਕਮ ਦਿੱਤੇ ਹਨ, ਤਾਂ ਕਿ ਲੋਕਾਂ ਦੀ ਸੁਰੱਖਿਆ ‘ਚ ਜ਼ਿਆਦਾ ਪੁਲਸ ਤਾਇਨਾਤ ਕੀਤੀ ਜਾ ਸਕੇ।

0 0

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਹਾਰ ਕਬੂਲਦਿਆਂ ਪੰਜਾਬ ਦੇ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਐਤਵਾਰ ਨੂੰ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦੇਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਕਾਂਗਰਸ ਪੰਜਾਬ ਨੂੰ ਵਧੀਆ ਪ੍ਰਸ਼ਾਸਨ ਮੁਹੱਈਆ ਕਰਵਾਏਗੀ।

0 0

ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੌਮੀ ਪਰਿਵਾਰ ਸਿਹਤ ਸਰਵੇਖਣ (2015-16) ‘ਚ ਪੰਜਾਬ ਅੰਦਰ ਔਰਤਾਂ ਨਾਲ ਜੁੜੇ ਹਰੇਕ ਪਹਿਲੂ ਦੇ ਸਾਕਾਰਾਤਮਕ ਪੱਖ ਸਾਹਮਣੇ ਆਉਣ ਨਾਲ ਇਹ ਸਾਬਤ ਹੋਇਆ ਹੈ ਕਿ ਇਹ ਬੀਤੇ 10 ਸਾਲਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਉਲੀਕੀਆਂ ਔਰਤਾਂ ਪੱਖੀ ਭਲਾਈ ਸਕੀਮਾਂ ਦੇ ਕਾਰਨ ਹੀ ਹੋਇਆ ਹੈ। ਇਸ ਸੰਬੰਧੀ ਸਰਵੇ ‘ਚ ਪੰਜਾਬ ਦੀ ਬਿਹਤਰ ਸਥਿਤੀ ਦਰਸਾਈ ਗਈ ਹੈ।
ਹਰਸਿਮਰਤ ਬਾਦਲ ਨੇ ਕਿਹਾ, ”ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲਾਗੂ ਕਲਿਆਣਕਾਰੀ ਪ੍ਰੋਗਰਾਮ ‘ਚ ਔਰਤਾਂ ਦੀ ਭਲਾਈ ਨੂੰ ਅਹਿਮੀਅਤ ਦਿੱਤੀ ਗਈ, ਜਿਸ ਕਰ ਕੇ ਸੂਬੇ ‘ਚ ਔਰਤਾਂ ਨੇ ਹਰ ਖੇਤਰ ‘ਚ ਫੈਸਲਾਕੁੰਨ ਅਤੇ ਅਹਿਮ ਰੋਲ ਅਦਾ ਕੀਤਾ ਹੈ ਅਤੇ ਸਰਬਪੱਖੀ ਕਦਮ ਚੁੱਕੇ ਹਨ। ਬੀਤੇ ਦਿਨ ਕੌਮਾਂਤਰੀ ਮਹਿਲਾ ਦਿਵਸ ਮੌਕੇ ਕੇਂਦਰੀ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਔਰਤਾਂ ਦੇ ਸਸ਼ਕਤੀਕਰਨ, ਲਿੰਗ ਸਮਾਨਤਾ ਅਤੇ ਨਿਆਂ ਤੋਂ ਇਲਾਵਾ ਔਰਤਾਂ ਦੇ ਸਮਾਜਿਕ, ਆਰਥਿਕ ਅਤੇ ਸਿਆਸੀ ਸਸ਼ਕਤੀਕਰਨ ਨੂੰ ਵੱਡਾ ਹੁਲਾਰਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਸ਼ੁਰੂ ਕੀਤੀਆਂ ਗਈਆਂ ਨਿਵੇਕਲੀਆਂ ਸਕੀਮਾਂ ‘ਚ ਮਾਈ ਭਾਗੋ ਵਿੱਦਿਆ ਸਕੀਮ ਤਹਿਤ 9ਵੀਂ ਤੋਂ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਮੁਫਤ ਸਾਈਕਲ ਵੰਡੇ ਜਾਣਾ, ਸਹੂਲਤਾਂ ਤੋਂ ਵਾਂਝੀਆਂ ਕੁੜੀਆਂ ਨੂੰ 15 ਹਜ਼ਾਰ ਰੁਪਏ ਦਾ ਵਿਆਹ ਮੌਕੇ ਸ਼ਗਨ, ਔਰਤਾਂ ਵੱਲੋਂ ਲਏ ਗਏ ਕਰਜ਼ਿਆਂ ‘ਤੇ ਸਬਸਿਡੀ ਤੋਂ ਇਲਾਵਾ ਸਿੱਖਿਆ ਲਈ ਵਿੱਤੀ ਸਹਾਇਤਾ, ਵਜ਼ੀਫੇ, ਪੌਸ਼ਟਿਕ ਆਹਾਰ ਅਤੇ ਸਵੈ-ਰੋਜ਼ਗਾਰ ਆਦਿ ਸ਼ਾਮਲ ਹਨ।

0 0

ਵੀਰਵਾਰ ਇੱਥੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਰਾਮਜਸ ਕਾਲਜ ਦਿੱਲੀ ਦੀ ਵਿਦਿਆਰਥਣ ਗੁਰਮੇਹਰ ਕੌਰ ਨੂੰ ਜਾਨੋਂ ਮਾਰਨ ਅਤੇ ਜਬਰ-ਜ਼ਨਾਹ ਕਰਨ ਦੀਆਂ ਧਮਕੀਆਂ ਦੇਣ ਦੇ ਬਿਆਨਾਂ ‘ਤੇ ਭਾਜਪਾ ਆਗੂਆਂ ਦੇ ਭੜਕਾਊ ਬਿਆਨਾਂ ਦੀ ਜ਼ੋਰਦਾਰ ਨਿੰਦਾ ਕੀਤੀ। ਵੀਰਵਾਰ ਇਥੇ ਹੋਈ ਯੂਨੀਅਨ ਦੀ ਇਕ ਮੀਟਿੰਗ ਵਿਚ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਦੇ ਉਸ ਬਿਆਨ ਦਾ ਬਹੁਤ ਗੰਭੀਰ ਨੋਟਿਸ ਲਿਆ ਗਿਆ, ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਗੁਰਮੇਹਰ ਕੌਰ ਦੇ ਹੱਕ ਵਿਚ ਬਿਆਨ ਦੇਣ ਵਾਲਿਆਂ ਨੂੰ ਦੇਸ਼ ਨਿਕਾਲਾ ਦੇ ਕੇ ਪਾਕਿਸਤਾਨ ਭੇਜ ਦੇਣਾ ਚਾਹੀਦਾ ਹੈ। ਰਾਜੇਵਾਲ ਨੇ ਕਿਹਾ ਕਿ ਭਾਜਪਾ ਆਗੂ ਗਿਣੀ-ਮਿਥੀ ਸਾਜ਼ਿਸ਼ ਅਧੀਨ ਦੇਸ਼ ਵਿਚ ਧਰਮ ਦੇ ਨਾਂ ਉਤੇ ਵੰਡੀਆਂ ਪਾਉਣੀਆਂ ਚਾਹੁੰਦੇ ਹਨ ਅਤੇ ਇਸ ਦੇ ਸੀਨੀਅਰ ਆਗੂਆਂ ਦਾ ਵੀ ਆਪਣੀ ਜ਼ੁਬਾਨ ਉਤੇ ਕੋਈ ਕੰਟਰੋਲ ਨਹੀਂ।
ਉਨ੍ਹਾਂ ਕਿਹਾ ਕਿ ਗੁਰਮੇਹਰ ਕੌਰ ਦੇ ਇਕ ਸ਼ਹੀਦ ਦੀ ਧੀ ਹੋਣ ਦੇ ਨਾਤੇ ਹੀ ਨਹੀਂ, ਸਗੋਂ ਇਕ ਪੰਜਾਬੀ ਸਿੱਖ ਪਰਿਵਾਰ ਦੀ ਧੀ ਹੋਣ ਦੇ ਨਾਤੇ ਪੂਰਾ ਪੰਜਾਬ ਉਸ ਨਾਲ ਹੈ ਅਤੇ ਭਾਜਪਾ ਦੇ ਕੀਤੇ ਜਾ ਰਹੇ ਵਤੀਰੇ ਵਿਰੁੱਧ ਖੜ੍ਹਾ ਹੋ ਗਿਆ ਹੈ। ਉਨ੍ਹਾਂ ਪੁੱਛਿਆ ਕਿ ਕੀ ਇਹ ਦੇਸ਼ ਕੇਵਲ ਅਨਿਲ ਵਿੱਜ ਅਤੇ ਉਸ ਵਰਗੇ ਦਿਮਾਗੀ ਸੰਤੁਲਨ ਵਿਗਾੜ ਚੁੱਕੇ ਭਾਜਪਾ ਆਗੂਆਂ ਦਾ ਹੀ ਹੈ। ਉਨ੍ਹਾਂ ਪੁੱਛਿਆ ਕਿ ਦੇਸ਼ ਦੇ ਸੰਵਿਧਾਨ ਵੱਲੋਂ ਹਰ ਸ਼ਹਿਰੀ ਨੂੰ ਆਪਣੇ ਵਿਚਾਰ ਰੱਖਣ ਦੀ ਦਿੱਤੀ ਆਜ਼ਾਦੀ ਕੀ ਅੱਜ ਤਾਕਤ ਦੇ ਨਸ਼ੇ ਵਿਚ ਭਾਜਪਾ ਲੋਕਾਂ ਤੋਂ ਖੋਹ ਕੇ ਆਮ ਆਦਮੀ ਦੀ ਜ਼ੁਬਾਨ ਬੰਦ ਕਰਨਾ ਚਾਹੁੰਦੀ ਹੈ?

0 0

ਅਕਾਲੀ ਦਲ ਦੇ ਸਕੱਤਰ ਜਨਰਲ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਦਿੱਲੀ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ (ਐੱਸ. ਜੀ. ਪੀ. ਸੀ.) ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਰਿਕਾਰਡ ਜਿੱਤ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਮੁੱਚੀ ਸਿੱਖ ਸੰਗਤ ਨੂੰ ਵਧਾਈ ਦਿੱਤੀ ।
ਉਨ੍ਹਾਂ ਕਿਹਾ ਕਿ ਇਹ ਜਿੱਤ ਅਕਾਲੀ ਦਲ ਵਲੋਂ ਗੁਰੂਘਰਾਂ ਦੀ ਸੁਚੱਜੀ ਸੇਵਾ ਸੰਭਾਲ, ਗੁਰੂਘਰਾਂ ਅਧੀਨ ਚੱਲ ਰਹੇ ਸਕੂਲ-ਕਾਲਜ ਤੇ ਹੋਰ ਅਦਾਰਿਆਂ ਦੀ ਕੀਤੀ ਨਿਰਸਵਾਰਥ ਸੇਵਾ ਦਾ ਫਲ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਵੀ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਜਿਥੇ ਰਿਕਾਰਡਤੋੜ ਵਿਕਾਸ ਕਰਵਾਇਆ ਹੈ, ਉਥੇ ਹੀ ਗੁਰੂਘਰਾਂ ਦੀ ਸੇਵਾ ਕੀਤੀ । ਇਸ ਦੇ ਨਾਲ ਹੀ ਪੰਥ ਦੇ ਸ਼ਹੀਦਾਂ ਦੀਆਂ ਯਾਦਗਾਰਾਂ ਬਣਵਾਈਆਂ । ਇਸ ਕਰ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀਆਂ ਚੋਣਾਂ ਵਾਂਗ ਪੰਜਾਬ ਵਿਚ ਵੀ ਜਿੱਤ ਪ੍ਰਾਪਤ ਕਰੇਗਾ ।

0 0

ਜ਼ਿਲਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦੇ ਮੀਤ ਪ੍ਰਧਾਨ ਵਿਸ਼ਵਾਸ ਸੈਣੀ ਕਾਲੂ ਵੱਲੋਂ ਵਾਰਡ ਨੰ 25 ਵਿਖੇ ਕਾਂਗਰਸ ਪਾਰਟੀ ਦੀ ਇਕ ਭਰਵੀਂ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚੀ ਵਿਧਾਇਕਾ ਪ੍ਰਨੀਤ ਕੌਰ ਨੇ ਕਿਹਾ ਕਿ ਮੌਜੂਦਾ ਅਕਾਲੀ-ਭਾਜਪਾ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ 18 ਹਜ਼ਾਰ ਦੇ ਕਰੀਬ ਇੰਡਸਟਰੀ ਪੰਜਾਬ ਵਿਚੋਂ ਬਾਹਰਲੇ ਸੂਬਿਆਂ ਵਿਚ ਤਬਦੀਲ ਹੋ ਚੁੱਕੀ ਹੈ। ਇਸ ਨਾਲ ਪੰਜਾਬ ਦਾ ਬਹੁਤ ਜ਼ਿਆਦਾ ਵਿੱਤੀ ਨੁਕਸਾਨ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਾਂਗਰਸ ਦੀ ਸਰਕਾਰ ਬਣਨ ‘ਤੇ ਵੱਖ-ਵੱਖ ਉਦਯੋਗਿਕ ਘਰਾਣਿਆਂ ਨੂੰ ਪੰਜਾਬ ਵਿਚ ਵਪਾਰ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਵੱਡੀਆਂ-ਵੱਡੀਆਂ ਇੰਡਸਟਰੀਆਂ ਲਵਾਈਆਂ ਜਾਣਗੀਆਂ, ਜਿਸ ਨਾਲ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਡੇ ਪੱਧਰ ਦੇ ਰੁਜ਼ਗਾਰ ਮਿਲੇਗਾ। ਪੰਜਾਬ ਵਿਚ ਫਿਰ ਤੋਂ ਉਦਯੋਗਿਕ ਕ੍ਰਾਂਤੀ ਲਿਆਂਦੀ ਜਾਵੇਗੀ। ਇਸ ਮੌਕੇ ਵਿਸ਼ਵਾਸ ਸੈਣੀ ਨੇ ਕਿਹਾ ਕਿ ਚੋਣ ਨਤੀਜਿਆਂ ਤੋਂ ਬਾਅਦ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੇਗੀ।

0 15520

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਖਰੜ ਤੋਂ ਉਮੀਦਵਾਰ ਕੰਵਰ ਸੰਧੂ ਨੂੰ ਡੂੰਘਾ ਸਦਮਾ ਲੱਗਾ ਹੈ। ਕੰਵਰ ਸੰਧੂ ਦੇ ਬੇਟੇ ਕਰਨ ਸੰਧੂ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਮੌਤ ਤੋਂ ਕੁਝ ਘੰਟੇ ਪਹਿਲਾਂ ਹੀ ਕਰਨ ਸੰਧੂ ਨੇ ਆਪਣੇ ਪਿਤਾ ਦੇ ਇਕ ਟਵੀਟ ਨੂੰ ਰੀਟਵੀਟ ਕੀਤਾ ਸੀ। ਕਰਨ ਸੰਧੂ ਸ਼ਾਦੀਸ਼ੁਦਾ ਸੀ ਅਤੇ ਪਿਛਲੇ ਕਾਫੀ ਸਮੇਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ। ਕੰਵਰ ਸੰਧੂ ਵੀ ਆਪਣੇ ਬੇਟੇ ਕੋਲ ਆਉਂਦੇ-ਜਾਂਦੇ ਰਹਿੰਦੇ ਸਨ। ਕਰਨ ਸੰਧੂ ਦੀ ਮੌਤ ਤੋਂ ਬਾਅਦ ਮੀਡੀਆ ਅਤੇ ਸਿਆਸਤ ਜਗਤ ਦੀਆਂ ਹਸਤੀਆਂ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਆਮ ਆਦਮੀ ਪਾਰਟੀ ਤੋਂ ਇਲਾਵਾ ਬਾਕੀ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਲਗਾਤਾਰ ਕੰਵਰ ਸੰਧੂ ਨੂੰ ਦਿਲਾਸਾ ਦਿੱਤਾ ਜਾ ਰਿਹਾ ਹੈ।

0 0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਗੁਰਦੁਆਰਾ ਚੋਣਾ ‘ਚ ਪਾਰਟੀ ਦੀ ਹੋਈ ਇਤਿਹਾਸਿਕ ਜਿੱਤ ‘ਤੇ ਬੋਲਦਿਆਂ ਕਿਹਾ ਕਿ ਸਿੱਖਾਂ ਨੇ ਆਪ ਤੇ ਕਾਂਗਰਸ ਨੂੰ ਨਕਾਰ ਦਿੱਤਾ ਹੈ।

Powered By Indic IME